ਸ਼੍ਰੋਮਣੀ ਅਕਾਲੀ ਦਲ ਦੇ ‘ਬਾਗ਼ੀ’ ਆਗੂਆਂ ਨੇ ਅਕਾਲ ਤਖ਼ਤ ਕਿਸ ਗਲਤੀਆਂ ਦੀ ਮੁਆਫੀ ਮੰਗੀ |

Описание к видео ਸ਼੍ਰੋਮਣੀ ਅਕਾਲੀ ਦਲ ਦੇ ‘ਬਾਗ਼ੀ’ ਆਗੂਆਂ ਨੇ ਅਕਾਲ ਤਖ਼ਤ ਕਿਸ ਗਲਤੀਆਂ ਦੀ ਮੁਆਫੀ ਮੰਗੀ |

ਸ਼੍ਰੋਮਣੀ ਅਕਾਲੀ ਦਲ ਦੇ ‘ਬਾਗ਼ੀ’ ਆਗੂਆਂ ਨੇ ਅਕਾਲ ਤਖ਼ਤ ਕਿਸ ਗਲਤੀਆਂ ਦੀ ਮੁਆਫੀ ਮੰਗੀ |

#akalidal #parmeetbidowali


The 'rebel' leaders of Shiromani Akali Dal went to Akal Takht, Amritsar and handed over a letter to Jathedar Akal Takht Raghbir Singh regarding Khima Jachana. On this occasion, the 'Baghi' faction also offered prayers to check the shrine at Akal Takht Sahib. Many senior Akali leaders including Bibi Jagir Kaur and Prem Singh Chandumajra were present on this occasion. In the letter given to the Jathedar for apology, it was said that many mistakes were made from 2007 to 2017.
The rebel faction admitted 4 mistakes in the apology submitted to the Akal Takht...

ਸ਼੍ਰੋਮਣੀ ਅਕਾਲੀ ਦਲ ਦੇ ‘ਬਾਗ਼ੀ’ ਆਗੂਆਂ ਨੇ ਅਕਾਲ ਤਖ਼ਤ, ਅੰਮ੍ਰਿਤਸਰ ਜਾ ਕੇ ਖ਼ਿਮਾ ਜਾਚਨਾ ਸਬੰਧੀ ਇੱਕ ਪੱਤਰ ਜਥੇਦਾਰ ਅਕਾਲ ਤਖ਼ਤ ਰਘਬੀਰ ਸਿੰਘ ਨੂੰ ਸੌਂਪਿਆ। ਇਸ ਮੌਕੇ 'ਬਾਗੀ' ਧੜੇ ਨੇ ਅਕਾਲ ਤਖਤ ਸਾਹਿਬ ਵਿਖੇ ਖ਼ਿਮਾ ਜਾਚਨਾ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਬੀਬੀ ਜਗੀਰ ਕੌਰ ਤੇ ਪ੍ਰੇਮ ਸਿੰਘ ਚੰਦੂਮਾਜਰਾ ਸਣੇ ਕਈ ਸੀਨੀਅਰ ਅਕਾਲੀ ਆਗੂ ਮੌਜੂਦ ਸਨ।ਮੁਆਫ਼ੀ ਲਈ ਜਥੇਦਾਰ ਨੂੰ ਦਿੱਤੀ ਗਈ ਚਿੱਠੀ ਵਿੱਚ ਕਿਹਾ ਗਿਆ ਕਿ 2007 ਤੋਂ ਲੈ ਕੇ 2017 ਤੱਕ ਕਈ ਗ਼ਲਤੀਆਂ ਹੋਈਆਂ।
ਬਾਗ਼ੀ ਧੜੇ ਨੇ ਅਕਾਲ ਤਖ਼ਤ ਨੂੰ ਸੌਂਪੇ ਮੁਆਫ਼ੀਨਾਮੇ ਵਿੱਚ 4 ਗ਼ਲਤੀਆਂ ਮੰਨੀਆਂ...
1. ਡੇਰਾ ਸੱਚਾ ਸੌਦਾ ਖਿਲਾਫ ਸ਼ਿਕਾਇਤ ਵਾਪਸ ਲੈ ਲਈ ਗਈ
. ਸਲਾਬਤਪੁਰਾ ਵਿਖੇ 2007 ਵਿਚ ਸੱਚਾ ਸੌਦਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਦਸਵੇਂ ਪਾਤਿਸ਼ਾਹ ਸੀ ਗੁਰ ਗੋਬਿੰਦ ਸਿੰਘ ਜੀ ਵਲੋਂ ਅੰਮਿਤ ਛਕਾਉਣ ਦੀ ਨਕਲ ਕਰਦਿਆਂ ਉਸੇ ਤਰ੍ਹਾਂ ਦੇ ਵਸਤਰ ਧਾਰਨ ਕਰਕੇ ਅੰਮ੍ਰਿਤ ਛਕਾਉਣ ਦਾ ਸਵਾਂਗ ਰਚਿਆ ਗਿਆ। ਇਸ ਵਿਰੁੱਧ ਉਸ ਸਮੇਂ ਪੁਲਿਸ ਕੇਸ ਵੀ ਦਰਜ ਹੋਇਆ। ਪਰ ਬਾਅਦ ਵਿਚ ਇਸ ਅਵੱਗਿਆ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਜ਼ਾ ਦੇ ਭਾਗੀ ਬਣਾਉਣ ਲਈ ਅਗਲੇਰੀ ਕਾਰਵਾਈ ਕਰਨ ਦੀ ਥਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਇਹ ਕੇਸ ਹੀ ਵਾਪਸ ਲੈ ਲਿਆ।

2. ਸੁਖਬੀਰ ਬਾਦਲ ਨੇ ਡੇਰਾ ਮੁਖੀ ਨੂੰ ਮੁਆਫੀ ਦਿੱਤੀ ਸੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਾਰਵਾਈ ਕਰਦਿਆਂ ਡੇਰਾ ਮੁਖੀ ਨੂੰ ਸਿੱਖ ਪੰਥ ਵਿੱਚੋਂ ਛੇਕ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਮੁਖੀ ਨੂੰ ਮੁਆਫ਼ੀ ਦਿਵਾਉਣ ਲਈ ਆਪਣਾ ਪ੍ਰਭਾਵ ਵਰਤਿਆ। ਇਸ ਤੋਂ ਬਾਅਦ ਸਿੱਖ ਪੰਥ ਦੇ ਰੋਹ ਅਤੇ ਰੋਸ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੀ ਲੀਡਰਸ਼ਿਪ ਨੂੰ ਇਸ ਫੈਸਲੇ ਤੋਂ ਪਿੱਛੇ ਹਟਣਾ ਪਿਆ। ਇਸ ਨੂੰ ਸਹੀ ਠਹਿਰਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਖ਼ਬਾਰਾਂ ਵਿਚ ਲਗਭਗ 90 ਲੱਖ ਰੁਪਏ ਖਰਚ ਕਰਕੇ ਇਸ਼ਤਿਹਾਰਬਾਜ਼ੀ ਵੀ ਕੀਤੀ ਗਈ।

3. ਬੇਅਦਬੀ ਦੀਆਂ ਘਟਨਾਵਾਂ ਦੀ ਸਹੀ ਢੰਗ ਨਾਲ ਜਾਂਚ ਨਹੀਂ ਕੀਤੀ ਗਈ
1 ਜੂਨ 2015 ਨੂੰ ਬੁਰਜ ਜਵਾਹਰ ਸਿੰਘ ਵਾਲਾ (ਫ਼ਰੀਦਕੋਟ) ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਕੁਝ ਅਨਸਰਾਂ ਵਲੋਂ ਚੋਰੀ ਕਰਕੇ ਇਸ ਦੇ 110 ਅੰਗਾਂ ਦੀ, 12 ਅਕਤੂਬਰ, 2015 ਨੂੰ ਬਰਗਾੜੀ (ਫ਼ਰੀਦਕੋਟ) ਦੇ ਗੁਰਦੁਆਰਾ ਸਾਹਿਬ ਨੇੜੇ ਜਮੀਨ 'ਤੇ ਸੁੱਟ ਕੇ ਬੇਦਅਬੀ ਕੀਤੀ ਗਈ, ਇਸ ਨਾਲ ਸਿੱਖ ਪੰਥ ਵਿਚ ਭਾਰੀ ਰੋਸ ਫੈਲ ਗਿਆ। ਪਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਅਤੇ ਉਸ ਸਮੇਂ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਦੀ ਨਾ ਤਾਂ ਸਮੇਂ ਸਿਰ ਸਹੀ-ਸਹੀ ਜਾਂਚ ਕਰਵਾ ਸਕੇ ਅਤੇ ਨਾ ਹੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿਚ ਸਫਲ ਹੋਏ। ਇਸ ਨਾਲ ਪੰਜਾਬ ਦੇ ਹਾਲਾਤ ਵਿਗੜੇ ਅਤੇ ਕੋਟਕਪੂਰਾ ਅਤੇ ਬਹਿਬਲਕਲਾਂ ਵਿਚ ਦੁਖਦਾਈ ਕਾਂਡ ਵਾਪਰੇ। ਇਨ੍ਹਾਂ ਕਾਂਡਾਂ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਜਵਾਬਦੇਹ ਨਹੀਂ ਬਣਾ ਸਕੀ ਸੀ।

4. ਝੂਠੇ ਕੇਸਾਂ ਵਿੱਚ ਮਾਰੇ ਸਿੱਖਾਂ ਨੂੰ ਇਨਸਾਫ਼ ਨਹੀਂ ਦੇ ਸਕੇ
ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਇਕ ਹੋਰ ਵੱਡੀ ਗਲਤੀ ਕਰਦਿਆਂ ਸੁਮੇਧ ਸੈਣੀ ਨੂੰ ਪੰਜਾਬ ਦਾ ਪੁਲਿਸ ਮੁਖੀ ਲਾਇਆ, ਜੋ ਰਾਜ ਵਿਚ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰਨ ਲਈ ਬਦਨਾਮ ਸੀ ਅਤੇ ਇਕ ਪੁਲਿਸ ਕਰਮੀ ਇਜ਼ਹਾਰ ਆਲਮ ਜਿਸ ਨੇ ਆਲਮ ਸੈਨਾ ਦਾ ਗਠਨ ਕੀਤਾ, ਉਸ ਦੀ ਪਤਨੀ ਨੂੰ ਟਿਕਟ ਦੇ ਕੇ ਥਾਪੜਾ ਦਿੱਤਾ ਅਤੇ ਚੀਫ ਪਾਰਲੀਮੈਨੀ ਸਕੱਤਰ ਬਣਾਇਆ। ਇਥੇ ਅਸੀਂ ਇਹ ਵੀ ਵਰਣਨ ਕਰਨਾ ਚਾਹੁੰਦੇ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਦੀ 2012 ਵਿਚ ਬਣੀ ਸਰਕਾਰ ਅਤੇ ਇਸ ਤੋਂ ਪਹਿਲੀਆਂ ਅਕਾਲੀ ਸਰਕਾਰਾਂ ਵੀ ਲੋਕਾਂ ਨਾਲ ਵਾਅਦੇ ਕਰਨ ਦੇ ਬਾਵਜੂਦ ਰਾਜ ਵਿਚ ਹੋਏ ਝੂਠੇ ਪੁਲਿਸ ਮੁਕਾਬਲਿਆਂ ਦੀ ਕਮਿਸ਼ਨ ਬਣਾ ਕੇ ਨਿਰਪੱਖ ਜਾਂਚ ਕਰਵਾਉਣ ਅਤੇ ਪੀੜਤਾਂਨੂੰ ਰਾਹਤ ਦੇਣ ਵਿਚ ਵੀ ਅਸਫ਼ਲ ਰਹੀਆਂ।
.Important notice
To present the news related to the state of Punjab, to present the truth of the events that happen within the Punjab to the people
We are also available on Facebook and Twitter, you can connect with us there too.


FOLLOW US ON
Follow us on facebook -   / parmeetsinghbidowali  

Follow us on Instagram -   / parmeet_singh_bidowali  

Follow us on X -   / parmeetbidowali  

Комментарии

Информация по комментариям в разработке