Tirath by Shiv Kumar Batalvi। ਤੀਰਥ - ਸ਼ਿਵ ਕੁਮਾਰ ਬਟਾਲਵੀ ਦੀ ਰਚਨਾ

Описание к видео Tirath by Shiv Kumar Batalvi। ਤੀਰਥ - ਸ਼ਿਵ ਕੁਮਾਰ ਬਟਾਲਵੀ ਦੀ ਰਚਨਾ

Shiv Kumar Batalvi:- Tirath
ਤੀਰਥ:- ਸ਼ਿਵ ਕੁਮਾਰ ਬਟਾਲਵੀ
ਸ਼ਿਵ ਕੁਮਾਰ ਬਟਾਲਵੀ ਪੰਜਾਬੀ ਸ਼ਾਇਰੀ ਦਾ ਉਹ ਉੱਚ ਦੁਮਾਲੜਾ ਨਿਸ਼ਾਨ ਹੈ ਜਿਸ ਨੇ ਬਹੁਤ ਥੋੜ੍ਹੇ ਵਰ੍ਹਿਆਂ ਵਿਚ ਜ਼ਿੰਦਗੀ ਅਤੇ ਸਾਹਿਤ ਵਿਚ ਉਹ ਕੁਝ ਕਰ ਵਿਖਾਇਆ ਜੋ ਵਿਰਲਿਆਂ ਨੂੰ ਨਸੀਬ ਹੁੰਦਾ ਹੈ। ਉਮਰ ਦੇ ਕੁਲ 37 ਸਾਲ ਹੰਢਾ ਕੇ ਉਸ ਨੇ ਸਾਨੂੰ ਪੰਜਾਬੀ ਸ਼ਾਇਰੀ ਵਿਚ ਦੀਆਂ ਉਹ ਖੂਬਸੂਰਤੀਆਂ ਸਿਰਜ ਦਿੱਤੀਆਂ ਜਿਨ੍ਹਾਂ ਨੂੰ ਉਸ ਤੋਂ ਸੈਂਕੜੇ ਵਰ੍ਹੇ ਪਹਿਲਾਂ ਹੋਏ ਕਿੱਸਾ ਕਵੀਆਂ ਜਾਂ ਸੂਫੀ ਸ਼ਾਇਰਾਂ ਦੀ ਸ਼ਾਇਰੀ ਵਿਚੋਂ ਲੱਭਣਾ ਪੈਂਦਾ ਸੀ।
ਸ਼ਿਵ ਕੁਮਾਰ ਬਟਾਲਵੀ ਨੇ ਆਪਣੀ ਕਿਸੇ ਵੀ ਕਿਤਾਬ ਤੇ ਆਪਣੇ ਆਪ ਨੂੰ ਬਟਾਲਵੀ ਨਹੀਂ ਲਿਖਿਆ। ਦੋ ਤਿੰਨ ਹੱਥ ਲਿਖਤ ਕਵਿਤਾਵਾਂ ਤੋਂ ਹੀ ਸ਼ਿਵ ਬਟਾਲਵੀ ਦੇ ਰੂਪ ’ਚ ਦਸਤਖਤ ਮਿਲਦੇ ਹਨ । ਪਰ ਹਾਲਾਤ ਦੀ ਸਿਤਮਜ਼ਰੀਫੀ ਵੇਖੋ ! ਸ਼ਿਵ ਕੁਮਾਰ ਦੇ ਨਾਂ ਨਾਲ ਬਟਾਲਵੀ ਪੱਕੇ ਤੌਰ ਤੇ ਜੁੜ ਗਿਆ ਹੈ। ਹੁਣ ਤਾਂ ਕੋਈ ਹੋਰ ਵੀ ਸ਼ਿਵ ਕੁਮਾਰ ਹੋਵੇ ਤਾਂ ਲੋਕ ਉਸ ਦੀ ਛੇੜ ਬਟਾਲਵੀ ਪਾ ਲੈਂਦੇ ਹਨ। ਇਹ ਰੁਤਬਾ ਜਣੇ ਖਣੇ ਨੂੰ ਨਸੀਬ ਨਹੀਂ ਹੁੰਦਾ। ਸ਼ਿਵ ਕੁਮਾਰ ਬਟਾਲਵੀ ਰਾਵੀ ਦੇ ਕੰਢੇ ਵਸਦੇ ਸ਼ੱਕਰਗੜ੍ਹ ਤਹਿਸੀਲ ਦੇ ਪਿੰਡ ਬੜਾ ਪਿੰਡ ਲੋਹਟੀਆਂ ਵਿਚ ਜੰਮਿਆ। ਆਜ਼ਾਦੀ ਤੋਂ ਕੁਝ ਵਰ੍ਹੇ ਪਹਿਲਾਂ ਉਹ ਸਿਆਲਕੋਟੀਆ ਰਿਹਾ ਅਤੇ 1947 ਤੋਂ ਬਾਅਦ ਪਰਿਵਾਰ ਦੇ ਬਟਾਲੇ ਆ ਜਾਣ ਕਰਕੇ ਬਾਕੀ ਦੀ ਜ਼ਿੰਦਗੀ ਬਟਾਲਵੀ ਬਣ ਗਿਆ।

#punjabisong #punjabipoetry #shivkumarbatalvi #lajwanti #loona #babanajmi #inspirational #manto #motivational #saadathassanmanto

Комментарии

Информация по комментариям в разработке