Machhiwara Vich Sutaa By Bhi Avtar Singh Tari.DAT

Описание к видео Machhiwara Vich Sutaa By Bhi Avtar Singh Tari.DAT

ਜਦੋਂ ਔਰੰਗਜ਼ੇਬ ਦੀ ਸੇਨਾ ਨੇ ਚਮਕੋਰ ਸਾਹਿਬ ਦੇ ਕਿਲੇ ਤੇ ਹਮਲਾ ਕੀਤਾ ਤਾਂ ਗੁਰੂ ਜੀ ਉਸ ਦੇ ਹਮਲੇ ਤੋਂ ਬਚ ਕੇ ਮਾਛੀਵਾੜੇ ਦੇ ਜੰਗਲਾਂ ਵਿੱਚ ਆ ਗਏ। ਭਾਈ ਮਾਨ ਸਿੰਘ, ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਉਨ੍ਹਾਂ ਨੂੰ ਕੰਡੇਦਾਰ ਜੰਗਲ ਪਾਰ ਕਰਨ ਤੋਂ ਬਾਦ ਆ ਕੇ ਇਥੇ ਸੁੱਤੇ ਹੋਏ ਪਾਇਆ। ਇਹ ਵਾਕਿਆ ੭ ਦਸੰਬਰ ੧੭੦੫ ਦਾ ਹੈ। ਹਰ ਸਾਲ ਦਿਸੰਬਰ ਮਹੀਨੇ ਦੇ ਤੀਸਰੇ ਹਫ਼ਤੇ ਇਸ ਯਾਦ ਵਿਚ ਬਹੁਤ ਵੱਡਾ ਮੇਲਾ ਲੱਗਦਾ ਹੈ। ਬਾਦ ਵਿੱਚ ਇਸ ਥਾਂ ਤੇ ਹੀ ਗੁਰਦੁਆਰਾ ਚਰਨਕੰਵਲ ਸਾਹਿਬ ਦੀ ਉਸਾਰੀ ਕੀਤੀ ਗਈ।

ਮੁਗਲਾਂ ਨੂੰ ਉਹਨਾਂ ਦੇ ਮਾਛੀਵਾੜੇ ਆਉਣ ਬਾਰੇ ਪਤਾ ਲੱਗ ਗਿਆ। ਪਰ ਗੁਰਾਂ ਦੇ ਦੋ ਪਠਾਨ ਭਗਤਾਂ ਗਨੀ ਖਾਂ ਅਤੇ ਨਬੀ ਖਾਂ ਨੇ ਉਹਨਾਂ ਨੂੰ ਇੱਕ ਪਾਲਕੀ ਵਿੱਚ ਬਿਠਾਇਆ ਅਤੇ ਉਹਨਾਂ ਨੂੰ 'ਉੱਚ ਦਾ ਪੀਰ' ਦਾ ਰੂਪ ਦੇ ਕੇ ਉੱਥੋਂ ਕੱਢ ਕੇ ਲੈ ਗਏ। ਗੁਰੂ ਜੀ ਲੰਬੀ ਯਾਤਰਾ ਤੋਂ ਬਾਦ ਲੁਧਿਆਣੇ ਵਿਖੇ ਆਲਮਗੀਰ ਸਾਹਿਬ ਪਹੁੰਚੇ ਅਤੇ ਉਸ ਤੋਂ ਬਾਦ ਕੋਟਕਪੂਰੇ ਦੇ ਲਾਖੀ ਜੰਗਲ ਵਿੱਚ ਚਲੇ ਗਏ।

ਮਾਛੀਵਾੜੇ ਦਾ ਗੁਰਦੁਆਰਾ 'ਚਰਨਕੰਵਲ ਸਾਹਿਬ' ਪੰਜਾਬੀਆਂ ਲਈ ਇੱਕ ਵੱਡੀ ਧਾਰਮਿਕ ਥਾਂ ਬਣ ਗਈ।

ਇਸ ਥਾਂ ਤੇ ਗੁਰੂ ਜੀ ਨੇ ਹੇਠ ਲਿੱਖੀਆਂ ਪੰਕਤੀਆਂ ਦਾ ਉਚਾਰਨ ਵੀ ਕੀਤਾ।

"ਮਿਤ੍ਰ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ ॥
ਤੁਧੁ ਬਿਨੁ ਰੋਗੁ ਰਜਾਈਆਂ ਦਾ ਓਢਣ ਨਾਗ ਨਿਵਾਸਾਂ ਦੇ ਰਹਿਣਾ ॥
ਸੂਲ ਸੁਰਾਹੀ ਖੰਜਰੁ ਪਿਆਲਾ ਬਿੰਗ ਕਸਾਈਆਂ ਦਾ ਸਹਿਣਾ ॥
ਯਾਰੜੇ ਦਾ ਸਾਨੂੰ ਸੱਥਰੁ ਚੰਗਾ ਭੱਠ ਖੇੜਿਆਂ ਦਾ ਰਹਿਣਾ ॥"

Комментарии

Информация по комментариям в разработке