ਸੱਚਖੰਡ ਵਾਸੀ ਸ੍ਰੀਮਾਨ ਸੰਤ ਬਾਬਾ ਸੁਖਦੇਵ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ

Описание к видео ਸੱਚਖੰਡ ਵਾਸੀ ਸ੍ਰੀਮਾਨ ਸੰਤ ਬਾਬਾ ਸੁਖਦੇਵ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ

ਸੱਚਖੰਡ ਵਾਸੀ ਸ੍ਰੀਮਾਨ ਸੰਤ ਬਾਬਾ ਸੁਖਦੇਵ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਦੀ ਅਗਵਾਈ ਵਿੱਚ,ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ।
ਨਾਭਾ 23 ਅਕਤੂਬਰ () ਨਾਭਾ ਦੇ ਨਜ਼ਦੀਕ ਇਤਿਹਾਸਕ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਸੱਚਖੰਡ ਵਾਸੀ ਸ੍ਰੀਮਾਨ ਸੰਤ ਬਾਬਾ ਸੁਖਦੇਵ ਸਿੰਘ ਜੀ ਦਾ 81ਵਾਂ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ, ਇਸ ਮੌਕੇ ਤੇ ਵਿਸ਼ਾਲ ਗੁਰਮਤਿ ਸਮਾਗਮ ਹੋਏ, ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਜੀ ਨੇ ਕੀਰਤਨ ਕਰ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਿਆ, ਇਸ ਮੌਕੇ ਤੇ ਇਲਾਕੇ ਦੀਆਂ ਸੰਗਤਾਂ ਤੋਂ ਇਲਾਵਾ ਪੰਜਾਬ ਦੇ ਕੋਨੇ ਕੋਨੇ ਚੋਂ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ,
ਇਸ ਮੌਕੇ ਤੇ ਅੰਮ੍ਰਿਤ ਸੰਚਾਰ ਕੀਤਾ ਗਿਆ ਅਤੇ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ,
ਇਸ ਮੌਕੇ ਤੇ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਜੀ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸੱਚਖੰਡ ਵਾਸੀ ਸ੍ਰੀਮਾਨ ਸੰਤ ਬਾਬਾ ਸੁਖਦੇਵ ਸਿੰਘ ਜੀ ਦਾ ਹਰ ਸਾਲ ਇਸ ਅਸਥਾਨ ਤੇ ਜਨਮ ਦਿਹਾੜਾ ਮਨਾਇਆ ਜਾਂਦਾ ਹੈ ਇਸ ਸਮਾਗਮ ਵਿੱਚ ਇਲਾਕੇ ਦੀਆਂ ਸੰਗਤਾਂ ਤੋਂ ਇਲਾਵਾ ਦੇਸ਼ਾਂ ਵਿਦੇਸ਼ਾਂ ਦੀ ਧਰਤੀ ਤੋਂ ਸੰਗਤਾਂ ਪਹੁੰਚ ਕੇ ਗੁਰੂ ਘਰ ਗੁਰਬਾਣੀ ਦਾ ਲਾਹਾ ਲੈਦੀਆ ਹਨ। ਉਹਨਾਂ ਕਿਹਾ ਕਿ ਅੱਜ ਦੇ ਅਜੋਕੇ ਸਮੇਂ ਵਿੱਚ ਸਾਨੂੰ ਗੁਰਬਾਣੀ ਦੇ ਨਾਲ ਜੁੜਨਾ ਚਾਹੀਦਾ ਹੈ। ਇਸ ਮੌਕੇ ਤੇ
ਇਸ ਮੌਕੇ ਤੇ ਬਾਬਾ ਹਰਦੇਵ ਸਿੰਘ ਜੀ, ਹੈਡ ਗ੍ਰੰਥੀ ਤਰਲੋਚਨ ਪਾਲ ਸਿੰਘ, ਬਾਬਾ ਬਲਦੇਵ ਸਿੰਘ ਜੀ, ਬਾਬਾ ਬਲਦੇਵ ਸਿੰਘ ਜੀ ,ਬਾਬਾ ਰੋਸ਼ਨ ਸਿੰਘ ਜੀ ਧਬਲਾਨ ਸਾਹਿਬ, ਬਾਬਾ ਗੁਰਮੁਖ ਸਿੰਘ ਜੀ, ਬਾਬਾ ਸੁਰਜੀਤ ਸਿੰਘ ਜੀ ਯੂਐਸਏ ਵਾਲੇ, ਬਾਬਾ ਹਰਦੇਵ ਸਿੰਘ ਪਾਲੀਆ,ਭਾਈ, ਬਾਬਾ ਵਿਸਾਖਾ ਸਿੰਘ ਜੀ, ਚਰਨ ਸਿੰਘ ਐਮਡੀ ਮਲਕੀਤ ਕੰਬਾਈਨ ਨਾਭਾ, ਪ੍ਰੇਮ ਸਿੰਘ ਡਾਇਰੈਕਟਰ ਪ੍ਰੀਤ ਕੰਬਾਈਨ, ਪਾਖਰ ਸਿੰਘ ਸਹੌਲੀ ਐਮਡੀ ਹਰਦੇਵ ਕੰਬਾਈਨ,ਸਾਬਕਾ ਚੇਅਰਮੈਨ ਪਰਮਜੀਤ ਸਿੰਘ ਖੱਟੜਾ, ਸਾਬਕਾ ਚੇਅਰਮੈਨ ਇੱਛਿਆ ਮਾਨ ਸਿੰਘ ਭੋਜੋਮਾਜਰੀ, ਮਾਸਟਰ ਗਮਦੂਰ ਸਿੰਘ,ਦਰਸ਼ਨ ਸਿੰਘ, ਰਾਜਿੰਦਰ ਸਿੰਘ, ਗੁਰਚਰਨ ਸਿੰਘ, ਭੁਪਿੰਦਰ ਸਿੰਘ ਖੋਖ,ਗੱਜਣ ਸਿੰਘ,ਦਰਬਾਰਾ ਸਿੰਘ, ਜਗਤਾਰ ਸਿੰਘ, ਹਰਪਾਲ ਸਿੰਘ,,ਬਲਵੰਤ ਸਿੰਘ, ਲੈਕਚਰਾਰ ਸੁਖਵਿੰਦਰਜੀਤ ਸਿੰਘ, ਕਰਮਜੀਤ ਸਿੰਘ, ਹਰਪਾਲ ਸਿੰਘ, ਹਰਮੀਤ ਸਿੰਘ ਮਾਨ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ।

Комментарии

Информация по комментариям в разработке